JALANDHAR WEATHER

ਨਾਜਾਇਜ਼ ਅੰਗਰੇਜ਼ੀ ਸ਼ਰਾਬ ਤੇ ਚਾਈਨਾ ਡੋਰ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, (ਅੰਮ੍ਰਿਤਸਰ), 28 ਜੁਲਾਈ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੇ ਇਲਾਕੇ ਗੁਰੂ ਨਾਨਕ ਐਵੇਨਿਊ ਕੋਟ ਮਿੱਤ ਸਿੰਘ ਤੋਂ ਇਕ ਘਰ ਵਿਚ ਮਾਰੇ ਗਏ ਛਾਪੇ ਦੌਰਾਨ ਘਰ ਵਿਚ ਛੁਪਾ ਕੇ ਰੱਖੀ ਗਈ ਨਾਜਾਇਜ਼ ਅੰਗਰੇਜੀ ਸ਼ਰਾਬ ਅਤੇ ਚਾਈਨਾ ਡੋਰ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਪੁਲਿਸ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰੂ ਨਾਨਕ ਐਵੇਨਿਊ ਇਲਾਕੇ ਦੇ ਇਕ ਘਰ ਵਿਚ ਸ਼ਰਾਬ ਛੁਪਾ ਕੇ ਰੱਖੀ ਹੋਈ ਹੈ, ਜੇਕਰ ਛਾਪਾ ਮਾਰਿਆ ਜਾਵੇ ਤਾਂ ਬਰਾਮਦ ਹੋ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਸੰਬੰਧ ਵਿਚ ਏ.ਐਸ.ਆਈ. ਵਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੁਰੂ ਨਾਨਕ ਐਵੇਨਿਊ ਕੋਟ ਮਿੱਤ ਸਿੰਘ ਦੇ ਘਰ ਪਹੁੰਚ ਕੇ ਜਦੋਂ ਘਰ ਦੀ ਤਲਾਸ਼ੀ ਲਈ ਗਈ ਤਾਂ ਇਕ ਕਮਰੇ ਵਿਚੋਂ ਸ਼ਰਾਬ ਦੀਆਂ ਵੱਖ ਵੱਖ ਕੰਪਨੀਆਂ ਦੀਆਂ 76 ਬੋਤਲਾਂ ਅਤੇ ਚਾਈਨਾ ਡੋਰ ਦੇ 54 ਗੱਟੂ ਬਰਾਮਦ ਕੀਤੇ ਗਏ ਹਨ ਅਤੇ ਘਰ ਦੇ ਮਾਲਕ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਹੈ। ਜਿਸ ਖਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਜ ਗਗਨਦੀਪ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ