JALANDHAR WEATHER

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁੜ ਮੁਲਤਵੀ

ਨਵੀਂ ਦਿੱਲੀ, 28 ਜੁਲਾਈ- ਸੰਸਦ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਬਾਅਦ ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਦੀ ਮੰਗ ਕਰਨ ਲੱਗੇ ਤੇ ਸਦਨ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

 ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪਹਿਲਾਂ, ਤੁਸੀਂ ਆਪ੍ਰੇਸ਼ਨ ਸੰਧੂਰ ’ਤੇ ਬਹਿਸ ਲਈ ਕਹਿੰਦੇ ਹੋ, ਫਿਰ ਸਦਨ ਵਿਚ, ਤੁਸੀਂ ਵਿਚਕਾਰ ਆ ਕੇ ਤੁਸੀਂ ਹੰਗਾਮਾ ਕਰਦੇ ਹੋ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕਿਸੇ ਚਰਚਾ ਵਿਚ ਹਿੱਸਾ ਲੈਣਾ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਆਪਣੀਆਂ ਸੀਟਾਂ ’ਤੇ ਬੈਠ ਜਾਓ। ਕੀ ਤੁਸੀਂ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਚਾਹੁੰਦੇ ਹੋ ਜਾਂ ਨਹੀਂ?... ਕੀ ਮੈਨੂੰ ਸਦਨ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ? ਇਸ ਤੋਂ ਬਾਅਦ ਉਨ੍ਹਾਂ ਕਾਰਵਾਈ ਮੁਲਤਵੀ ਕਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ