JALANDHAR WEATHER

ਆਪ੍ਰੇਸ਼ਨ ‘ਸੰਧੂਰ’ ’ਤੇ ਲੋਕ ਸਭਾ ’ਚ ਚਰਚਾ ਹੋਈ ਸ਼ੁਰੂ

ਨਵੀਂ ਦਿੱਲੀ, 28 ਜੁਲਾਈ- ਤਿੰਨ ਵਾਰ ਮੁਲਤਵੀ ਹੋਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਨੂੰ ਵਿਗਾੜਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ, ਅਤੇ ਇਸ ਨੂੰ ਹੋਣ ਦੇਣਾ ਚਾਹੀਦਾ ਹੈ। ਇਸ ਤੋਂ ਬਾਅਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਇਸ ਚਰਚਾ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਸਦਨ ਆਪ੍ਰੇਸ਼ਨ ਸੰਧੂਰ ’ਤੇ ਚਰਚਾ ਲਈ ਤਿਆਰ ਹੈ।

ਉਨ੍ਹਾਂ ਦੱਸਿਆ ਕਿ 6-7 ਮਈ ਨੂੰ, ਭਾਰਤੀ ਫੌਜ ਨੇ ਆਪ੍ਰੇਸ਼ਨ ਸੰਧੂਰ ਰਾਹੀਂ ਫੌਜੀ ਕਾਰਵਾਈ ਕੀਤੀ। 22 ਅਪ੍ਰੈਲ ਨੂੰ, ਪਹਿਲਗਾਮ ਵਿਚ ਇਕ ਅੱਤਵਾਦੀ ਅਤੇ ਕਾਇਰਤਾਪੂਰਨ ਹਮਲਾ ਹੋਇਆ। 26 ਮਾਸੂਮ ਲੋਕਾਂ ਦੀ ਜਾਨ ਚਲੀ ਗਈ। ਉਨ੍ਹਾਂ ਨੂੰ ਉਨ੍ਹਾਂ ਦਾ ਧਰਮ ਪੁੱਛਣ ’ਤੇ ਗੋਲੀ ਮਾਰ ਦਿੱਤੀ ਗਈ। ਇਹ ਇਕ ਘਿਣਾਉਣਾ ਕੰਮ ਸੀ। ਇਹ ਭਾਰਤ ਦੇ ਸਬਰ ਦੀ ਪ੍ਰੀਖਿਆ ਸੀ। ਪ੍ਰਧਾਨ ਮੰਤਰੀ ਦੀ ਮੀਟਿੰਗ ਵਿਚ, ਫੌਜਾਂ ਨੂੰ ਫੈਸਲਾਕੁੰਨ ਕਾਰਵਾਈ ਕਰਨ ਦੀ ਆਜ਼ਾਦੀ ਦਿੱਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਪਹਿਲਗਾਮ ’ਚ ਅੱਤਵਾਦੀਆਂ ਵਲੋਂ ਨਾ-ਸਹਿਣਯੋਗ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਬਹਾਦਰ ਸੈਨਿਕਾਂ ਨੂੰ ਨਮਨ ਕਰਦਾ ਹਾਂ। ਇਹ ਸਾਰੀ ਕਾਰਵਾਈ ਅੱਤਵਾਦੀਆਂ ਦੇ ਖਿਲਾਫ਼ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ