'ਆਪ' ਦੇ ਹਲਕਾ ਦਾਖਾ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਵਲੋਂ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ 'ਚ ਅਸਤੀਫ਼ਾ

ਜੋਧਾਂ, (ਲੁਧਿਆਣਾ), 28 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਸਿਰਕੱਢ ਆਗੂ ਤੇ ਹਲਕਾ ਪ੍ਰਧਾਨ ਤਪਿੰਦਰ ਸਿੰਘ ਗਰੇਵਾਲ ਜੋਧਾਂ ਨੇ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਜੋਂ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਵਿਚ ਲਿਖਿਆ ਕਿ ਪਹਿਲਾ ਧਰਮ ਕਿਸਾਨੀ। ਇਸ ਸਬੰਧੀ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲੈਂਡ ਪੂਲਿੰਗ ਪਾਲਿਸੀ ਦਾ ਲਿਆ ਗਿਆ ਫ਼ੈਸਲਾ ਗ਼ਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਤੱਕ ਕੀਤੇ ਕੰਮਾਂ ਦੀ ਸ਼ਲਾਘਾ ਕਰਦਾ ਹਾਂ ਪਰ ਜੋ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਦਾ ਫ਼ੈਸਲਾ ਲਿਆ ਗਿਆ ਹੈ, ਉਸ ਦਾ ਵਿਰੋਧ ਕਰਦਾ ਹਾਂ।