ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ

ਚੰਡੀਗੜ੍ਹ, 28 ਜੁਲਾਈ-ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਮੰਤਰੀ ਹਰਜੋਤ ਬੈਂਸ ਨੇ ਪਿਛਲੀਆਂ ਸਰਕਾਰਾਂ 'ਤੇ ਨਸ਼ੇ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਰਚ 2025 ਤੋਂ, ਨਸ਼ਿਆਂ ਵਿਰੁੱਧ 23 ਹਜ਼ਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜਾਇਦਾਦ ਜ਼ਬਤ ਕੀਤੀ ਗਈ ਹੈ, ਜਿਸ ਵਿਚ 1 ਹਜ਼ਾਰ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਹੈ।
ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੁਨਰਵਾਸ ਵੀ ਜ਼ਰੂਰੀ ਹੈ, ਜਿਸ ਵਿਚ ਇਕ ਵਧੀਆ ਕੰਮ ਕੀਤਾ ਗਿਆ ਹੈ ਤੇ ਹਰ ਜਗ੍ਹਾ ਓ.ਏ.ਟੀ. ਕਲੀਨਿਕਾਂ ਵਿਚ ਇਲਾਜ ਦਿੱਤਾ ਜਾ ਰਿਹਾ ਹੈ। ਇਹ ਨਸ਼ਿਆਂ ਵਿਰੁੱਧ ਜੰਗ ਦਾ ਤੀਜਾ ਪੜਾਅ ਹੈ, ਜਿਸ ਵਿਚ ਤਸਕਰਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ ਜਦੋਂਕਿ ਸਾਡੀ ਤੀਜੀ ਪਹਿਲਕਦਮੀ ਹੋਵੇਗੀ ਜਿਥੇ ਨਸ਼ਿਆਂ ਵਿਰੁੱਧ ਮੁਹਿੰਮ ਕਲਾਸਰੂਮ ਤੋਂ ਚਲਾਈ ਜਾਵੇਗੀ।