ਖਟਕੜ ਕਲਾਂ 'ਚ ਵਿਰਾਸਤੀ ਕੰਪਲੈਕਸ ਦਾ ਮੁੱਖ ਮੰਤਰੀ ਵਲੋਂ ਉਦਘਾਟਨ

ਨਵਾਂਸ਼ਹਿਰ, 28 ਜੁਲਾਈ-ਖਟਕੜ ਕਲਾਂ 'ਚ ਵਿਰਾਸਤੀ ਕੰਪਲੈਕਸ ਦਾ ਮੁੱਖ ਮੰਤਰੀ ਵਲੋਂ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਵਲੋਂ ਖਟਕੜ ਕਲਾਂ ਵਿਚ ਵਿਰਾਸਤੀ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ।ਇਸ ਦੌਰਨ ਸੀ.ਐਮ. ਮਾਨ ਨੇ ਕਿਹਾ ਕਿ 51.70 ਕਰੋੜ ਦੇ ਵਿਰਾਸਤੀ ਕੰਪਲੈਕਸ ਪ੍ਰੋਜੈਕਟ ਨੂੰ 9 ਮਹੀਨਿਆਂ ਵਿਚ ਪੂਰਾ ਕੀਤਾ ਜਾਵੇਗਾ। ਸ਼ਹੀਦਾਂ ਦੀ ਵਿਰਾਸਤ ਨੂੰ ਸਾਂਭਣਾ ਸਾਡਾ ਕੰਮ ਹੈ।
ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਸਟਰੀਟ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰੇਗੀ ਅਤੇ ਸ਼ਹੀਦਾਂ ਦੀ ਯਾਦ ਹਮੇਸ਼ਾ ਦਿਵਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣਿਆ। ਇਸ ਮੌਕੇ ਡਾ. ਸੁਖਵਿੰਦਰ ਸੁਖੀ ਵਿਧਾਇਕ ਹਲਕਾ ਬੰਗਾ, ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ, ਹਰਜੋਤ ਕੌਰ ਲੋਹਟੀਆ, ਸਤਨਾਮ ਸਿੰਘ ਜਲਾਲਪੁਰ, ਡਿਪਟੀ ਕਮਿਸ਼ਨਰ ਅੰਕਰਜੀਤ ਸਿੰਘ, ਡਾ. ਮਹਿਤਾਬ ਸਿੰਘ ਜ਼ਿਲ੍ਹਾ ਪੁਲਿਸ ਮੁਖੀ ਵੀ ਹਾਜ਼ਰ ਸਨ।