ਪੀ.ਐਮ. ਨਰਿੰਦਰ ਮੋਦੀ ਵਲੋਂ ਦਿਵਿਆ ਦੇਸ਼ਮੁਖ ਨੂੰ ਮਹਿਲਾ ਵਿਸ਼ਵ ਸ਼ਤਰੰਜ ਚੈਂਪੀਅਨ ਬਣਨ 'ਤੇ ਵਧਾਈ

ਨਵੀਂ ਦਿੱਲੀ, 28 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਸ਼ਤਰੰਜ ਖਿਡਾਰਨ ਦਿਵਿਆ ਦੇਸ਼ਮੁਖ ਨੂੰ FIDE ਮਹਿਲਾ ਵਿਸ਼ਵ ਸ਼ਤਰੰਜ ਚੈਂਪੀਅਨ 2025 ਬਣਨ 'ਤੇ ਵਧਾਈ ਦਿੱਤੀ। ਕੋਨੇਰੂ ਹੰਪੀ ਨੇ ਵੀ ਪੂਰੀ ਚੈਂਪੀਅਨਸ਼ਿਪ ਦੌਰਾਨ ਬਹੁਤ ਹੁਨਰ ਦਿਖਾਇਆ। ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।
ਦੱਸ ਦਈਏ ਕਿ ਮਹਿਲਾ ਸ਼ਤਰੰਜ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ, ਦਿਵਿਆ ਨੇ ਗ੍ਰੈਂਡਮਾਸਟਰ ਅਤੇ ਹਮਵਤਨ ਕੋਨੇਰੂ ਹੰਪੀ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਉਹ ਐਫ਼.ਆਈ.ਡੀ.ਈ. ਮਹਿਲਾ ਸ਼ਤਰੰਜ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।