JALANDHAR WEATHER

ਚੋਣ ਕਮਿਸ਼ਨ ਕਠਪੁਤਲੀ ਕਮਿਸ਼ਨ ਬਣ ਗਿਆ ਹੈ - ਤੇਜਸਵੀ ਯਾਦਵ

ਅਰਾਰੀਆ (ਬਿਹਾਰ) ,28 ਜੁਲਾਈ (ਏਐਨਆਈ):ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਨੇਤਾ ਤੇਜਸਵੀ ਯਾਦਵ ਨੇ ਬਿਹਾਰ ਵਿਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 'ਤੇ ਭਾਰਤੀ ਚੋਣ ਕਮਿਸ਼ਨ ਦੀ ਆਲੋਚਨਾ ਕੀਤੀ ਅਤੇ ਇਸ ਨੂੰ "ਕਠਪੁਤਲੀ ਕਮਿਸ਼ਨ" ਕਰਾਰ ਦਿੱਤਾ।  ਬਿਹਾਰ ਦੀਆਂ ਵੋਟਰ ਸੂਚੀਆਂ ਵਿਚ "ਧੋਖਾਧੜੀ" ਦਾ ਦੋਸ਼ ਲਗਾਉਂਦੇ ਹੋਏ, ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਇਹ ਪ੍ਰਕਿਰਿਆ ਪੂਰੀ ਕੀਤੀ ਗਈ ਹੈ ਅਤੇ ਜਿਸ ਪੱਧਰ 'ਤੇ ਧਾਂਦਲੀ ਹੋਈ ਹੈ, ਉਹ ਸ਼ਾਇਦ "ਬੇਮਿਸਾਲ" ਹੈ।


ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯਾਦਵ ਨੇ ਕਿਹਾ, "ਐਸ.ਆਈ.ਆਰ. ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ, ਪਰ ਜਿਸ ਤਰ੍ਹਾਂ ਇਹ ਪ੍ਰਕਿਰਿਆ ਪੂਰੀ ਕੀਤੀ ਗਈ ਹੈ, ਉਸ ਵਿਚ ਧਾਂਦਲੀ ਦਾ ਪੱਧਰ ਸ਼ਾਇਦ ਬੇਮਿਸਾਲ ਹੈ। ਅਸੀਂ ਚੋਣ ਕਮਿਸ਼ਨ ਨੂੰ ਵਾਰ-ਵਾਰ ਅਪੀਲ ਕੀਤੀ ਹੈ ਕਿ ਵੋਟਰ ਸੂਚੀ ਨਿਰਪੱਖ ਹੋਵੇ। ਚੋਣਾਂ ਤੋਂ ਠੀਕ ਪਹਿਲਾਂ ਜੋ ਹੋਇਆ, ਉਹ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਚੋਣ ਕਮਿਸ਼ਨ ਹੁਣ ਚੋਣ ਕਮਿਸ਼ਨ ਨਹੀਂ ਰਿਹਾ, ਸਗੋਂ ਇੱਕ 'ਕਠਪੁਤਲੀ ਕਮਿਸ਼ਨ' ਬਣ ਗਿਆ ਹੈ।

ਜੇਕਰ ਲੋਕਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ, ਤਾਂ ਅਸੀਂ ਸਾਰੀਆਂ ਵਿਰੋਧੀ ਪਾਰਟੀਆਂ ਲੋਕਾਂ ਦੇ ਅਧਿਕਾਰਾਂ ਨੂੰ ਖੋਹਣ ਨਹੀਂ ਦੇਵਾਂਗੇ।  ਇਸ ਤੋਂ ਪਹਿਲਾਂ ਦਿਨ ਵਿਚ, ਸੰਸਦ ਦੇ ਦੋਵੇਂ ਸਦਨਾਂ ਨੂੰ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਚੋਣਾਂ ਵਾਲੇ ਬਿਹਾਰ ਵਿਚ ਚੱਲ ਰਹੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 'ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਦੌਰਾਨ 3 ਵਾਰ ਮੁਲਤਵੀ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ