JALANDHAR WEATHER

ਲੋਕ ਸਭਾ ’ਚ ਅੱਜ ਦੂਜੇ ਦਿਨ ਹੋਵੇਗੀ ਆਪ੍ਰੇਸ਼ਨ ਸੰਧੂਰ ’ਤੇ ਚਰਚਾ

ਨਵੀਂ ਦਿੱਲੀ, 29 ਜੁਲਾਈ- ਅੱਜ ਦੂਜੇ ਦਿਨ ਲੋਕ ਸਭਾ ਵਿਚ ਆਪ੍ਰੇਸ਼ਨ ਸੰਧੂਰ ’ਤੇ ਬਹਿਸ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਦੁਪਹਿਰ 12 ਵਜੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦੇਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਸਮਾਪਤੀ ਭਾਸ਼ਣ ਦੇਣਗੇ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਉਹ ਕਿਸ ਸਦਨ ਵਿਚ ਬੋਲਣਗੇ।

ਸਰਕਾਰ ਵਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਲੋਕ ਸਭਾ ਵਿਚ ਆਪ੍ਰੇਸ਼ਨ ਸੰਧੂਰ ’ਤੇ 16 ਘੰਟੇ ਚੱਲੀ ਚਰਚਾ 28 ਜੁਲਾਈ ਨੂੰ ਦੁਪਹਿਰ 2 ਵਜੇ ਤੋਂ ਦੇਰ ਰਾਤ 12:52 ਵਜੇ ਤੱਕ ਚੱਲੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿਚ ਬਹਿਸ ਸ਼ੁਰੂ ਕੀਤੀ ਸੀ। ਵਿਰੋਧੀ ਧਿਰ ਵਲੋਂ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਗੌਰਵ ਗੋਗੋਈ ਨੇ ਬਹਿਸ ਸ਼ੁਰੂ ਕੀਤੀ ਸੀ।

ਰਾਜਨਾਥ ਸਿੰਘ ਤੋਂ ਇਲਾਵਾ ਕੇਂਦਰ ਵਲੋਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਭਾਜਪਾ ਸੰਸਦ ਮੈਂਬਰ ਬੈਜਯੰਤ ਪਾਂਡਾ, ਅਨੁਰਾਗ ਠਾਕੁਰ, ਜੇ.ਡੀ.ਯੂ. ਸੰਸਦ ਮੈਂਬਰ ਲੱਲਨ ਸਿੰਘ ਸਮੇਤ ਕਈ ਨੇਤਾਵਾਂ ਨੇ ਸਰਕਾਰ ਦਾ ਪੱਖ ਪੇਸ਼ ਕੀਤਾ ਸੀ।

ਇਸ ਦੇ ਨਾਲ ਹੀ ਅੱਜ ਤੋਂ ਰਾਜ ਸਭਾ ਵਿਚ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸੰਧੂਰ 'ਤੇ ਚਰਚਾ ਸ਼ੁਰੂ ਹੋਵੇਗੀ। ਰਾਜ ਸਭਾ ਵਿਚ ਇਸ 'ਤੇ ਚਰਚਾ ਲਈ ਦਿੱਤੇ ਗਏ ਕੁੱਲ 16 ਘੰਟਿਆਂ ਵਿਚੋਂ, ਕਾਂਗਰਸ ਨੂੰ ਲਗਭਗ ਦੋ ਘੰਟੇ ਦਿੱਤੇ ਗਏ ਹਨ, ਜਿਸ ਦੌਰਾਨ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕ ਅਰਜੁਨ ਖੜਗੇ ਸਦਨ ਵਿਚ ਬਹਿਸ ਸ਼ੁਰੂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ