JALANDHAR WEATHER

ਜਥੇਦਾਰ ਗਿਆਨੀ ਗੜਗੱਜ ਨੂੰ ਸਦਮਾ: ਜੀਜੇ ਦਾ ਦਿਹਾਂਤ

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਜੀਜਾ ਸ: ਗੁਰਵਿੰਦਰ ਸਿੰਘ ਦਾ ਬੀਤੀ ਰਾਤ ਗੋਹਲਵੜ (ਅੰਮ੍ਰਿਤਸਰ -ਤਰਨ ਤਾਰਨ ਰੋਡ) ਨੇੜੇ ਹੋਏ ਸੜਕ ਹਾਦਸੇ ਉਪਰੰਤ ਅੱਜ ਦਿਹਾਂਤ ਹੋ ਗਿਆ। ਉਹ ਪੰਜਾਬ ਪੁਲਿਸ ਵਿਚ ਏ.ਐਸ.ਆਈ. ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਭਾਈ ਗੁਰਇਕਬਾਲ ਸਿੰਘ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਤੇ ਆਨ. ਸਕੱਤਰ ਰਮਣੀਕ ਸਿੰਘ ਫਰੀਡਮ ਆਦਿ ਆਗੂਆਂ ਨੇ ਜਥੇਦਾਰ ਗੜਗੱਜ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ। ਸਵ : ਗੁਰਵਿੰਦਰ ਸਿੰਘ ਦਾ ਅੰਤਿਮ ਸਸਕਾਰ, ਉਨ੍ਹਾਂ ਦੇ ਬੱਚਿਆਂ ਦੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਆਉਂਦੇ ਦਿਨਾਂ ’ਚ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ