JALANDHAR WEATHER

ਗਿਆਨੀ ਗੜਗੱਜ ਨੇ ਆਪਣਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਦੌਰਾ ਕੀਤਾ ਮੁਲਤਵੀ

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਆਪਣਾ ਤਿੰਨ ਦਿਨਾਂ ਦੌਰਾ ਅੱਜ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੀ ਮੌਤ ਹੋ ਜਾਣ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਜਥੇਦਾਰ ਗੜਗੱਜ ਦੇ ਨਾਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਪਟਨਾ ਸਾਹਿਬ ਜਾਣ ਵਾਲੇ ਸਨ। ਇਸ ਤੋਂ ਪਹਿਲਾਂ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਪੰਜ ਸਿੰਘ ਸਾਹਿਬਾਨ ਦੀ ਇਕ ਅਗਸਤ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ ਕੀਤੇ ਜਾਣ ਦੀ ਸੂਚਨਾ ਦਿੱਤੀ ਗਈ ਸੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ