ਸਾਡੀਆਂ ਅੰਦਰੂਨੀ ਤੇ ਬਾਹਰੀ ਫੌਜਾਂ ਦੀਆਂ ਭੂਮਿਕਾਵਾਂ ਪ੍ਰਸ਼ੰਸਾਯੋਗ ਹਨ - ਰੱਖਿਆ ਮੰਤਰੀ ਰਾਜਨਾਥ ਸਿੰਘ
.png)
ਨਵੀਂ ਦਿੱਲੀ, 29 ਜੁਲਾਈ-ਰਾਜ ਸਭਾ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਸਾਡੀਆਂ ਫੌਜਾਂ ਅਤੇ ਹੋਰ ਸੁਰੱਖਿਆ ਬਲਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਵੀ ਨਹੀਂ ਕੀਤੀ ਜਾ ਸਕਦੀ। ਉਹ ਬਹੁਤ ਹੀ ਕਾਬਿਲ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਪਹਿਲਗਾਮ ਵਿਚ ਪਾਕਿਸਤਾਨ ਵਲੋਂ ਮਾਸੂਮ ਲੋਕਾਂ ਨੂੰ ਮਾਰਿਆ ਗਿਆ। ਭਾਰਤ ਨੇ ਆਪ੍ਰੇਸ਼ਨ ਸੰਧੂਰ ਦੀ ਇਜਾਜ਼ਤ ਦਿੱਤੀ ਅਤੇ ਫੌਜ ਨੇ ਪਾਕਿਸਤਾਨੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ, ਮੈਂ ਇਸ ਦਾ ਜਵਾਬ ਦੇਣ ਲਈ ਖੜ੍ਹਾ ਹੋਇਆ ਹਾਂ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿਚ ਸੈਲਾਨੀਆਂ ਨੂੰ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ ਬੇਰਹਿਮੀ ਨਾਲ ਮਾਰਿਆ ਗਿਆ, ਮੈਂ ਇਸ ਦੀ ਸਖ਼ਤ ਨਿੰਦਾ ਕਰਦਾ ਹਾਂ।