ਹੜ੍ਹਾਂ ਦੀ ਰੋਕਥਾਮ ਲਈ ਸਰਕਾਰ ਨੇ ਖਰਚੇ ਹਨ ਕਰੋੜਾਂ ਰੁਪਏ- ਮੰਤਰੀ ਬਰਿੰਦਰ ਗੋਇਲ

ਚੰਡੀਗੜ੍ਹ, 29 ਜੁਲਾਈ- ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 276 ਕਰੋੜ ਰੁਪਏ ਹੜ੍ਹਾਂ ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਸਰਕਾਰ ਨੇ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਖਤਰੇ ਦੀ ਕੋਈ ਗੱਲ ਨਹੀਂ ਤੇ ਸਰਕਾਰ ਹਰ ਪੱਧਰ ’ਤੇ ਨਿਗਰਾਨੀ ਕਰ ਰਹੀ ਹੈ।