JALANDHAR WEATHER

ਮੰਡੀ ਹਾਦਸਾ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਲੋਂ ਦੁੱਖ ਪ੍ਰਗਟ

ਸ਼ਿਮਲਾ, 29 ਜੁਲਾਈ- ਬੀਤੀ ਰਾਤ ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿਚ ਬੱਦਲ ਫਟਣ ਦੀਆਂ ਦੋ ਵੱਖ-ਵੱਖ ਘਟਨਾਵਾਂ ਨੇ ਭਾਰੀ ਤਬਾਹੀ ਮਚਾਈ ਹੈ। ਹੁਣ ਤੱਕ ਇਨ੍ਹਾਂ ਘਟਨਾਵਾਂ ਵਿਚ ਤਿੰਨ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਕਈ ਹੋਰ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਮੰਡੀ ਜ਼ਿਲ੍ਹਾ ਮੈਜਿਸਟਰੇਟ ਨੂੰ ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਹੁਣ ਅਜਿਹੀਆਂ ਆਫ਼ਤਾਂ ਨਾਲ ਨਜਿੱਠਣ ਲਈ ਇਕ ਸਥਾਈ ਨੀਤੀ ਲਿਆ ਰਹੀ ਹੈ, ਤਾਂ ਜੋ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ, ਦਰਿਆਵਾਂ ਅਤੇ ਨਾਲਿਆਂ ਦੇ ਕੰਢਿਆਂ ’ਤੇ ਕੋਈ ਵੀ ਸਰਕਾਰੀ ਸੰਸਥਾ ਨਹੀਂ ਬਣਾਈ ਜਾਵੇਗੀ।

ਮੁੱਖ ਮੰਤਰੀ ਸੁੱਖੂ ਨੇ ਸਪੱਸ਼ਟ ਕੀਤਾ ਕਿ ਹੁਣ ਤੋਂ ਸਾਰੀਆਂ ਸਰਕਾਰੀ ਇਮਾਰਤਾਂ 100 ਤੋਂ 150 ਮੀਟਰ ਦੀ ਸੁਰੱਖਿਅਤ ਦੂਰੀ ’ਤੇ ਬਣਾਈਆਂ ਜਾਣਗੀਆਂ। ਇਹ ਫੈਸਲਾ ਸੂਬੇ ਵਿਚ ਲਗਾਤਾਰ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਅਤੇ ਵੱਡੇ ਨੁਕਸਾਨ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਜਾਨਾਂ ਬਚਾਉਣ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਦੁਹਰਾਉਣ ਤੋਂ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ