ਅਮਿਤ ਸ਼ਾਹ ਦੇ ਲੋਕ ਸਭਾ ’ਚ ਸੰਬੋਧਨ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਟਵੀਟ

ਨਵੀਂ ਦਿੱਲੀ, 29 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ ਲੋਕ ਸਭਾ ਵਿਚ ਸੰਬੋਧਨ ’ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪ੍ਰੇਸ਼ਨ ਸੰਧੂਰ ਅਤੇ ਆਪ੍ਰੇਸ਼ਨ ਮਹਾਦੇਵ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਤਵਾਦ ਵਿਰੁੱਧ ਇਨ੍ਹਾਂ ਆਪ੍ਰੇਸ਼ਨਾਂ ਨੇ ਕਾਇਰ ਅੱਤਵਾਦੀਆਂ ਨੂੰ ਖ਼ਤਮ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪਣੇ ਸੰਬੋਧਨ ਵਿਚ, ਅਮਿਤ ਸ਼ਾਹ ਨੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੀ ਸਰਕਾਰ ਦੇ ਯਤਨਾਂ ਬਾਰੇ ਵੀ ਪੂਰੀ ਗੰਭੀਰਤਾ ਨਾਲ ਗੱਲ ਕੀਤੀ ਹੈ।