ਦੇਸ਼ ਆਜ਼ਾਦੀ ਤੋਂ ਬਾਅਦ ਲਏ ਗਏ ਸਾਰੇ ਫੈਸਲਿਆਂ ਦੀ ਸਜ਼ਾ ਭੁਗਤ ਰਿਹਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 29 ਜੁਲਾਈ-ਆਪ੍ਰੇਸ਼ਨ ਸੰਧੂਰ ਉਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੈ ਜੋ ਲੋਕ ਅੱਜ ਪੁੱਛ ਰਹੇ ਹਨ ਕਿ ਪੀ.ਓ.ਕੇ. ਵਾਪਸ ਕਿਉਂ ਨਹੀਂ ਲਿਆ ਗਿਆ, ਉਨ੍ਹਾਂ ਨੂੰ ਪਹਿਲਾਂ ਜਵਾਬ ਦੇਣਾ ਚਾਹੀਦਾ ਹੈ ਕਿ ਪਾਕਿਸਤਾਨ ਨੂੰ ਪੀ.ਓ.ਕੇ. 'ਤੇ ਕਬਜ਼ਾ ਕਰਨ ਦਾ ਮੌਕਾ ਕਿਸਦੀ ਸਰਕਾਰ ਨੇ ਦਿੱਤਾ ਸੀ। ਜਵਾਬ ਸਪੱਸ਼ਟ ਹੈ। ਅੱਜ ਤੱਕ, ਦੇਸ਼ ਆਜ਼ਾਦੀ ਤੋਂ ਬਾਅਦ ਲਏ ਗਏ ਸਾਰੇ ਫੈਸਲਿਆਂ ਦੀ ਸਜ਼ਾ ਭੁਗਤ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਇਹ ਪਹਿਲਾਂ ਵੀ ਕਿਹਾ ਹੈ ਕਿ ਭਾਰਤ 'ਬੁੱਧ' ਦੀ ਧਰਤੀ ਹੈ, ਯੁੱਧ ਦੀ ਨਹੀਂ। ਅਸੀਂ ਖੁਸ਼ਹਾਲੀ ਅਤੇ ਸ਼ਾਂਤੀ ਚਾਹੁੰਦੇ ਹਾਂ ਪਰ ਸਾਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਖੁਸ਼ਹਾਲੀ ਅਤੇ ਸ਼ਾਂਤੀ ਦਾ ਰਸਤਾ ਤਾਕਤ ਵਿਚੋਂ ਲੰਘਦਾ ਹੈ।