JALANDHAR WEATHER

ਵਿਧਾਇਕ ਗੱਜਣਮਾਜਰਾ ਨੇ ਮਲੇਰਕੋਟਲਾ ਦੇ ਨਾਂਅ ਅੱਗੇ ਹਾਅ ਦਾ ਨਾਅਰਾ ਲਾਉਣ ਦੀ ਪੰਜਾਬ ਸਰਕਾਰ ਨੂੰ ਕੀਤੀ ਜ਼ੋਰਦਾਰ ਵਕਾਲਤ

ਮਲੇਰਕੋਟਲਾ, 29 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸੋਸ਼ਲ ਮੀਡੀਆ ਉੱਤੇ ਖ਼ੂਬ ਚਰਚਿਤ ਹੋ ਰਹੇ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਹੀ ਸਤਿਕਾਰਯੋਗ ਮਰਹੂਮ ਨਵਾਬ ਸ਼ੇਰ ਮੁਹੰਮਦ ਖ਼ਾਨ ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਖ਼ਾਤਰ ਸੂਬਾ ਸਰਹਿੰਦ ਦੀ ਭਰੀ ਕਚਹਿਰੀ 'ਚ ਹਾਅ ਦਾ ਨਾਅਰਾ ਦੀ ਆਵਾਜ਼ ਨੂੰ ਬੁਲੰਦ ਕੀਤਾ ਸੀ, ਜਿਸ ਲਈ ਸਿੱਖ ਕੌਮ ਕਦੇ ਵੀ ਉਨ੍ਹਾਂ ਦਾ ਯੋਗਦਾਨ ਭੁਲਾ ਨਹੀਂ ਸਕਦੀ, ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਅਰਧ ਸਰਕਾਰੀ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਦੇ ਨਾਂਅ ਅੱਗੇ ਹਾਅ ਦਾ ਨਾਅਰਾ ਲਗਾਉਣ ਦੀ ਬੇਨਤੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਦਿਲਾਂ ਅੰਦਰ ਨਵਾਬ ਸ਼ੇਰ ਮੁਹੰਮਦ ਖ਼ਾਨ ਦਾ ਹਮੇਸ਼ਾ ਸਤਿਕਾਰ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਸ਼ੇਰ ਮੁਹੰਮਦ ਖ਼ਾਨ ਦੀ ਸਦੀਵੀ ਯਾਦ ਨੂੰ ਬਣਾਈ ਰੱਖਣ ਲਈ ਮਲੇਰਕੋਟਲਾ ਜ਼ਿਲ੍ਹੇ ਦੇ ਨਾਂਅ ਅੱਗੇ ਹਾਅ ਦਾ ਨਾਅਰਾ ਜ਼ਿਲ੍ਹਾ ਮਲੇਰਕੋਟਲਾ ਜੋੜਨ ਦੀ ਬੇਨਤੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਬਣੇ ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼ਹੀਦ ਊਧਮ ਸਿੰਘ ਨਗਰ ਦੀ ਤਰ੍ਹਾਂ ਹੀ ਨਵਾਬ ਸ਼ੇਰ ਮੁਹੰਮਦ ਖ਼ਾਨ ਦੀ ਸਦੀਵੀ ਯਾਦ ਲਈ ਹਾਅ ਦਾ ਨਾਅਰਾ ਵੀ ਇਕ ਸਨੇਹਪੂਰਵਕ ਸੁਨੇਹਾ ਹੋਵੇਗਾ। ਇਸ ਲਈ ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਦੁਆਰਾ ਜ਼ਿਲ੍ਹੇ ਦੇ ਨਾਂਅ ਵਿਚ ਹਾਅ ਦਾ ਨਾਅਰਾ ਜੋੜਨ ਨਾਲ਼ ਨਵਾਬ ਸ਼ੇਰ ਮੁਹੰਮਦ ਖ਼ਾਨ ਦਾ ਇਨਸਾਨੀਅਤ ਪ੍ਰਤੀ ਯੋਗਦਾਨ ਹਮੇਸ਼ਾ ਲੋਕਾਂ ਲਈ ਪ੍ਰੇਰਨਾ ਸ੍ਰੋਤ ਬਣਿਆ ਰਹੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ