JALANDHAR WEATHER

'ਆਪ੍ਰੇਸ਼ਨ ਸੰਧੂਰ' ਚਰਚਾ ਦੌਰਾਨ ਆਪਣੇ ਭਾਸ਼ਣ ਵਿਚ ਪ੍ਰਧਾਨ ਮੰਤਰੀ ਮੋਦੀ ਚੀਨ ਦਾ ਨਾਂਅ ਨਹੀਂ ਲਿਆ - ਰਾਹੁਲ ਗਾਂਧੀ

ਨਵੀਂ ਦਿੱਲੀ , 29 ਜੁਲਾਈ (ਏਐਨਆਈ): ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਕਿ ਉਨ੍ਹਾਂ ਨੇ 'ਆਪ੍ਰੇਸ਼ਨ ਸੰਧੂਰ' ਚਰਚਾ ਦੌਰਾਨ ਆਪਣੇ ਭਾਸ਼ਣ ਵਿਚ ਚੀਨ ਦਾ ਨਾਂਅ ਨਹੀਂ ਲਿਆ ਅਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਦੀ ਵਿਚੋਲਗੀ ਕਰਨ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵਿਆਂ ਦਾ ਸਿੱਧਾ ਖੰਡਨ ਨਹੀਂ ਕੀਤਾ।


ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਨੇ ਅੱਗੇ ਦੋਸ਼ ਲਗਾਇਆ ਕਿ ਸਰਕਾਰ ਨੇ ਹਾਲ ਹੀ ਵਿਚ ਹੋਏ ਭਾਰਤ-ਪਾਕਿਸਤਾਨ ਟਕਰਾਅ ਵਿਚ ਚੀਨ ਦੀ ਭੂਮਿਕਾ ਬਾਰੇ ਕੁਝ ਨਹੀਂ ਕਿਹਾ ।
ਉਨ੍ਹਾਂ ਨੇ ਕਦੇ ਵੀ ਸਪੱਸ਼ਟ ਤੌਰ 'ਤੇ ਨਹੀਂ ਕਿਹਾ ਕਿ ਟਰੰਪ ਝੂਠ ਬੋਲ ਰਹੇ ਹਨ। ਆਪਣੇ ਪੂਰੇ ਭਾਸ਼ਣ ਵਿਚ, ਉਨ੍ਹਾਂ ਨੇ ਇਕ ਵਾਰ ਵੀ ਚੀਨ ਦਾ ਜ਼ਿਕਰ ਨਹੀਂ ਕੀਤਾ। ਪੂਰਾ ਦੇਸ਼ ਜਾਣਦਾ ਹੈ ਕਿ ਚੀਨ ਨੇ ਪਾਕਿਸਤਾਨ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ, ਪਰ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਆਪਣੇ ਭਾਸ਼ਣਾਂ ਵਿਚ ਕਿਤੇ ਵੀ ਚੀਨ ਦਾ ਨਾਂਅ ਨਹੀਂ ਲਿਆ ।

ਇਸ ਤੋਂ ਪਹਿਲਾਂ ਦਿਨ ਵੇਲੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਉਹ ਫ਼ੌਜੀ ਕਾਰਵਾਈਆਂ ਦਾ ਵਿਰੋਧ ਕਰਨ ਲਈ ਨਵੇਂ "ਬਹਾਨੇ" ਲੱਭ ਰਹੀ ਹੈ, ਜਿਸ ਵਿਚ 'ਆਪ੍ਰੇਸ਼ਨ ਸੰਧੂਰ' ਵੀ ਸ਼ਾਮਿਲ ਹੈ, ਜੋ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿਚ ਸ਼ੁਰੂ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ