JALANDHAR WEATHER

ਜੇ.ਪੀ. ਨੱਢਾ ਨੇ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ , 29 ਜੁਲਾਈ - ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅੱਜ ਲੋਕ ਸਭਾ ਵਿਚ 'ਆਪ੍ਰੇਸ਼ਨ ਸੰਧੂਰ' ਬਾਰੇ ਦਿੱਤਾ ਗਿਆ ਬਿਆਨ ਇਕ ਫ਼ੈਸਲਾਕੁੰਨ ਜਵਾਬ ਹੈ ਜੋ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੁਆਰਾ ਫੈਲਾਏ ਗਏ ਜਾਲ ਨੂੰ ਤੋੜਦਾ ਹੈ ਅਤੇ ਇਹ ਪਾਕਿਸਤਾਨ ਅਤੇ ਅੱਤਵਾਦ ਵਿਰੁੱਧ ਭਾਰਤ ਦੇ ਅਟੱਲ ਇਰਾਦੇ ਨੂੰ ਦਰਸਾਉਂਦਾ ਹੈ ।

ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਭਾਰਤੀ ਫੌਜ ਦੁਆਰਾ 'ਆਪ੍ਰੇਸ਼ਨ ਸੰਧੂਰ' ਬਾਰੇ ਦਿੱਤੇ ਗਏ ਤੱਥਾਂ ਨੂੰ ਨਕਾਰ ਕੇ ਪਾਕਿਸਤਾਨ ਦੀ ਭਾਸ਼ਾ ਬੋਲ ਰਹੀਆਂ ਹਨ। ਆਪਣੇ ਸੰਬੋਧਨ ਰਾਹੀਂ, ਪ੍ਰਧਾਨ ਮੰਤਰੀ ਨੇ ਉਨ੍ਹਾਂ ਤਾਕਤਾਂ ਨੂੰ ਸ਼ੀਸ਼ਾ ਦਿਖਾਇਆ ਹੈ ਜੋ ਸਿਰਫ ਇਕ ਪਰਿਵਾਰ ਅਤੇ ਤੁਸ਼ਟੀਕਰਨ ਦੀ ਨੀਤੀ ਨੂੰ ਤਰਜੀਹ ਦਿੰਦੀਆਂ ਹਨ, ਝੂਠ ਰਾਹੀਂ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ