JALANDHAR WEATHER

ਅਜਿਹਾ ਲੱਗਦਾ ਹੈ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ - ਗੌਰਵ ਗੋਗੋਈ

 ਨਵੀਂ ਦਿੱਲੀ, 30 ਜੁਲਾਈ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ 'ਤੇ, ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਕਹਿੰਦੇ ਹਨ, "ਅਜਿਹਾ ਲੱਗਦਾ ਹੈ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ... ਅਜਿਹਾ ਲੱਗਦਾ ਹੈ ਕਿ ਉਨ੍ਹਾਂ ਵਿਚੋਂ ਇਕ ਸੱਚ ਨਹੀਂ ਬੋਲ ਰਿਹਾ ਹੈ। ਇਹ ਦਰਸਾਉਂਦਾ ਹੈ ਕਿ ਦੋਵਾਂ ਸਰਕਾਰਾਂ ਵਿਚਕਾਰ ਕੋਈ ਸੰਤੁਲਨ ਨਹੀਂ ਹੈ। ਕੀ ਮਾਰਕੋ ਰੂਬੀਓ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵਿਚਕਾਰ ਕੋਈ ਗੱਲਬਾਤ ਨਹੀਂ ਹੋ ਰਹੀ?... ਅਸੀਂ ਚਾਹੁੰਦੇ ਸੀ ਕਿ ਪ੍ਰਧਾਨ ਮੰਤਰੀ ਮੋਦੀ ਸਪੱਸ਼ਟ ਤੌਰ 'ਤੇ ਦੱਸਣ ਕਿ ਕੀ ਉਨ੍ਹਾਂ ਨੇ ਇਸ ਸੰਦਰਭ ਵਿਚ ਰਾਸ਼ਟਰਪਤੀ ਟਰੰਪ ਨਾਲ ਗੱਲ ਕੀਤੀ ਸੀ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ