JALANDHAR WEATHER

ਇੰਸਪੈਕਟਰ ਮੁਖਤਿਆਰ ਸਿੰਘ ਨੇ ਥਾਣਾ ਜੰਡਿਆਲਾ ਗੁਰੂ ਦਾ ਚਾਰਜ ਸੰਭਾਲਿਆ

ਜੰਡਿਆਲਾ ਗੁਰੂ  (ਅੰਮ੍ਰਿਤਸਰ), 30 ਜੁਲਾਈ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਥਾਣੇ ਦੇ ਨਵੇਂ ਐਸਐਚਓ ਇੰਸਪੈਕਟਰ ਮੁਖਤਿਆਰ ਸਿੰਘ ਨੇ ਅੱਜ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ । ਉਹ ਇਥੋਂ ਬਦਲ ਕੇ ਗਏ ਐਸਐਚਓ ਹਰਚੰਦ ਦੀ ਹਰਚੰਦ ਸਿੰਘ ਦੀ ਜਗ੍ਹਾ ਆਏ ਹਨ ।
ਇੰਸਪੈਕਟਰ ਮੁਖਤਿਆਰ ਸਿੰਘ ਨੇ ਕਿਹਾ ਕਿ ਜੰਡਿਆਲਾ ਗੁਰੂ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਹੇਠ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਇਸ ਵਿਚ ਖਲਲ ਨਹੀਂ ਪਾਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀਆਂ ਸਰਗਰਮੀਆਂ ਨੂੰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ।
ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਇਲਾਕੇ ਵਿਚ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੰਡਿਆਲਾ ਗੁਰੂ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਸਕੂਲ ਲੱਗਣ ਸਮੇਂ ਅਤੇ ਛੁੱਟੀ ਹੋਣ ਸਮੇਂ ਪੁਲਿਸ ਮੁਲਾਜ਼ਮ ਨਿਗਰਾਨੀ ਰੱਖਿਆ ਕਰਨਗੇ। ਜੇ ਕੋਈ ਸਕੂਲ ਅੱਗੇ ਜਾਂ ਮੋੜਾਂ 'ਤੇ ਖੜੇ ਮਿਲੇ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ