ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਟਰੈਕਟਰ ਮਾਰਚ ਕੱਢਿਆ


ਫਗਵਾੜਾ, 30 ਜੁਲਾਈ (ਹਰਜੋਤ ਸਿੰਘ ਚਾਨਾ) - ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ’ਚ ਅੱਜ ਟਰੈਕਟਰ ਮਾਰਚ ਕੱਢਿਆ ਗਿਆ। ਉਪਰੰਤ ਐਸ.ਡੀ.ਐਮ., ਏ.ਡੀ.ਸੀ ਤੇ ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਹਰਭਜਨ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਭੁੱਲਾਰਾਈ ਦੀ 200 ਏਕੜ ਜ਼ਮੀਨ 60 ਪਰਿਵਾਰਾਂ ਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨਾਲ ਕਦੀ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।