ਜੰਮੂ-ਕਸ਼ਮੀਰ 'ਚ ਭਾਰੀ ਮੀਂਹ, ਪ੍ਰਸ਼ਾਸਨ ਵਲੋਂ ਅਲਰਟ ਜਾਰੀ

ਜੰਮੂ-ਕਸ਼ਮੀਰ, 30 ਜੁਲਾਈ-ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੈ। ਸ੍ਰੀ ਅਮਰਨਾਥ ਯਾਤਰਾ ਮੁਲਤਵੀ ਹੋ ਗਈ ਹੈ। ਜੰਮੂ-ਕਸ਼ਮੀਰ ਵਿਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਨਦੀਆਂ ਅਤੇ ਨਾਲੇ ਭਰ ਗਏ ਹਨ। ਜੰਮੂ ਤਵੀ ਨਦੀ ਵਿਚ ਪਾਣੀ ਦਾ ਪੱਧਰ ਬਹੁਤ ਵੱਧ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿਚ ਸਕੂਲ ਬੰਦ ਰੱਖੇ ਗਏ ਹਨ। ਬਾਰਿਸ਼ ਕਾਰਨ ਪਹਿਲਗਾਮ ਅਤੇ ਬਾਲਟਾਲ ਰੂਟ ਤੋਂ ਵੀ ਸ੍ਰੀ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ।