ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪੰਚਾਇਤ ਵਿਭਾਗ ਦੇ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ - ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਜੁਲਾਈ-ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਪੰਚਾਇਤ ਵਿਭਾਗ ਦੇ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਕ ਨਵਾਂ ਰੂਪ ਦਿੱਤਾ ਗਿਆ ਤਾਂ ਜੋ ਪੰਚਾਇਤਾਂ ਦੇ ਕੰਮ ਵਿਚ ਕੁਸ਼ਲਤਾ ਆਵੇ।