ਅੰਮ੍ਰਿਤਸਰ ਏਅਰਪੋਰਟ 'ਤੇ 2 ਯਾਤਰੀਆਂ ਪਾਸੋਂ ਕੀਮਤੀ ਵਿਦੇਸ਼ੀ ਈ-ਸਿਗਰੇਟਾਂ ਬਰਾਮਦ
ਅੰਮ੍ਰਿਤਸਰ/ਰਾਜਾਸਾਂਸੀ, 30 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਉਤੇ ਕਸਟਮ ਵਿਭਾਗ ਦੀ ਟੀਮ ਨੇ ਦੋ ਯਾਤਰੀਆਂ ਪਾਸੋਂ ਕੀਮਤੀ ਵਿਦੇਸ਼ੀ ਸਿਗਰੇਟਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਮੁਤਾਬਕ ਇਨ੍ਹਾਂ ਯਾਤਰੀਆਂ ਵਿਚੋਂ ਇਕ ਮਹਿਲਾ ਅਤੇ ਦੂਜਾ ਉਸਦਾ ਸਾਥੀ ਸੀ ਜੋ ਕਿ ਮਲੇਸ਼ੀਆ ਤੋਂ ਇਥੇ ਅੰਮ੍ਰਿਤਸਰ ਏਅਰਪੋਰਟ ਉਤੇ ਪਹੁੰਚੇ ਸਨ। ਕਸਟਮ ਵਿਭਾਗ ਦੀ ਟੀਮ ਨੇ ਜਦੋਂ ਇਨ੍ਹਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 1457 ਮਹਿੰਗੀਆਂ ਵਿਦੇਸ਼ੀ ਸਿਗਰੇਟਾਂ ਬਰਾਮਦ ਕੀਤੀਆਂ।