JALANDHAR WEATHER

ਅਦਾਕਾਰ ਰਾਜਕੁਮਾਰ ਰਾਓ 5 ਸਤੰਬਰ ਨੂੰ ਅਦਾਲਤ 'ਚ ਹੋਣਗੇ ਪੇਸ਼ - ਐਡਵੋਕੇਟ

ਜਲੰਧਰ, 30 ਜੁਲਾਈ-ਦੋ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਵਿਰੁੱਧ 2017 ਵਿਚ ਫਿਲਮ "ਬਹਨ ਹੋਗੀ ਤੇਰੀ" ਦੇ ਪ੍ਰਚਾਰ ਦੌਰਾਨ ਇਕ ਵਿਵਾਦਪੂਰਨ ਪੋਸਟਰ ਨੂੰ ਲੈ ਕੇ ਅਦਾਲਤ ਵਿਚ ਸੁਣਵਾਈ ਹੋਈ ਸੀ। ਜਿਥੇ ਰਾਜਕੁਮਾਰ ਨੇ ਅਦਾਲਤ ਵਿਚ ਸੁਣਵਾਈ ਦੌਰਾਨ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਦਾਕਾਰ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਦਾਲਤ ਵਿਚ ਪੇਸ਼ ਹੋਏ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਕੀਲ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਹੁਣ 5 ਸਤੰਬਰ ਨੂੰ ਹੋਵੇਗੀ। ਵਕੀਲ ਨੇ ਕਿਹਾ ਕਿ ਅਦਾਕਾਰ ਰਾਜਕੁਮਾਰ ਰਾਓ ਨੂੰ 5 ਸਤੰਬਰ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।

ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਕਾਰ ਰਾਜਕੁਮਾਰ ਰਾਓ ਵਿਰੁੱਧ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜਲੰਧਰ ਪੁਲਿਸ ਕਮਿਸ਼ਨਰ ਦੇ ਹਲਫ਼ਨਾਮੇ ਰਾਹੀਂ ਪੰਜਾਬ ਪੁਲਿਸ ਤੋਂ ਜਾਂਚ ਦੀ ਸਥਿਤੀ ਰਿਪੋਰਟ ਮੰਗੀ ਹੈ। ਦੂਜੇ ਪਾਸੇ, ਰਾਜ ਕੁਮਾਰ ਰਾਓ ਵਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਫਿਲਮ "ਬਹਨ ਹੋਗੀ ਤੇਰੀ" ਨੂੰ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਸਰਟੀਫਿਕੇਟ ਮਿਲਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਫਿਲਮ ਦੀ ਸਮੱਗਰੀ ਕਾਨੂੰਨੀ ਤੌਰ 'ਤੇ ਇਤਰਾਜ਼ਯੋਗ ਨਹੀਂ ਹੈ। ਇਹ ਵੀ ਕਿਹਾ ਗਿਆ ਸੀ ਕਿ ਉਸਦੀ ਪ੍ਰਗਟਾਵੇ ਦੀ ਆਜ਼ਾਦੀ ਧਾਰਾ 19 (1)(A) ਦੇ ਤਹਿਤ ਸੁਰੱਖਿਅਤ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ