ਜਥੇਦਾਰ ਗੁਰਬਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਮਾਝਾ ਜ਼ੋਨ ਦਾ ਪ੍ਰਧਾਨ ਥਾਪਿਆ

ਫਤਿਹਗੜ੍ਹ ਚੂੜੀਆਂ, 30 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਖਾਸਮ-ਖਾਸ ਰਹੇ ਨਿਧੜਕ ਆਗੂ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦੇ ਸਪੁੱਤਰ ਜਥੇਦਾਰ ਗੁਰਵਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਮਾਝੇ ਦਾ ਪ੍ਰਧਾਨ ਥਾਪਿਆ ਗਿਆ ਹੈ। ਜਥੇਦਾਰ ਜੌਲੀ ਕਾਲਾ ਅਫਗਾਨਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਉਤੇ ਭਰੋਸਾ ਕਰਕੇ ਉਨ੍ਹਾਂ ਨੇ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਤਾਂ ਮੈਂ ਵਿਸ਼ਵਾਸ ਦਿੰਦਾ ਹਾਂ ਕਿ ਹਰ ਹਾਲਤ ਪਾਰਟੀ ਨੂੰ ਬੁਲੰਦੀਆਂ ਉਤੇ ਖੜ੍ਹਨ ਲਈ ਦਿਨ-ਰਾਤ ਮਿਹਨਤ ਕਰਾਂਗਾ। ਇਸ ਮੌਕੇ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।