JALANDHAR WEATHER

ਜੂਨੀਅਰ ਇੰਜੀਨੀਅਰ ਦੀ ਮੁਅੱਤਲੀ ਦੇ ਵਿਰੋਧ ਚ ਪੂਰਬੀ ਅਤੇ ਪੱਛਮੀ ਸਰਕਲ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਕੰਮ ਬੰਦ

ਲੁਧਿਆਣਾ , 30 ਜੁਲਾਈ (ਜਤਿੰਦਰ ਭੰਬੀ ) - ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਪੰਜਾਬ ਵਲੋਂ ਅੱਜ ਇਕ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿਚ ਇੰਜੀਨੀਅਰ ਅਮਨਦੀਪ ਏ. ਏ. ਈ. ਦੀ ਹੋਈ ਨਾਜਾਇਜ਼ ਮੁਅੱਤਲੀ ਰੱਦ ਕਰਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿਚ ਜਥੇਬੰਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਉੱਚ ਅਧਿਕਾਰੀਆਂ ਨੂੰ ਬਚਾਉਣ ਦੇ ਚੱਲਦਿਆਂ ਜੂਨੀਅਰ ਇੰਜੀਨੀਅਰ ਨੂੰ ਬਲੀ ਦਾ ਬਕਰਾ ਬਣਾਇਆ ਗਿਆ ਹੈ ਪਰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਵਾਸਤੇ ਮੰਗ ਪੱਤਰ ਦਿੱਤਾ ਸੀ। ਕਾਫੀ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਇਸ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਮਸਲੇ ਨੂੰ ਬਿਲਕੁਲ ਵੀ ਤਵੱਜੋਂ ਨਹੀਂ ਦਿੱਤੀ ਗਈ। 2 ਦਿਨ ਲੰਘ ਜਾਣ ਦੇ ਬਾਅਦ ਵੀ ਮੁਅੱਤਲੀ ਦੇ ਹੁਕਮ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਕੋਈ ਨਿਰਪੱਖ ਜਾਂਚ ਕਰਵਾਈ ਗਈ। ਇਸ ਲਈ ਜਥੇਬੰਦੀ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਲੁਧਿਆਣਾ ਪੂਰਬੀ ਅਤੇ ਪੱਛਮੀ ਸਰਕਲ ਦੇ ਸਮੂਹ ਜੂਨੀਅਰ ਇੰਜੀਨੀਅਰਾਂ ਵਲੋਂ ਸਟੋਰ ਅਤੇ ਐਮ. ਈ. ਲੈਬ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਰਾਤ 12 ਵਜੇ ਤੋਂ ਪੂਰਨ ਤੌਰ 'ਤੇ ਕੰਮ ਬੰਦ ਕੀਤਾ ਜਾ ਰਿਹਾ ਹੈ ਅਤੇ 1 ਅਗਸਤ ਤੋਂ ਚੀਫ਼ ਇੰਜੀਨੀਅਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ। ਜਦੋਂ ਤੱਕ ਇੰਜੀਨੀਅਰ ਅਮਨਦੀਪ ਸਿੰਘ ਦੀ ਮੁਅੱਤਲੀ ਰੱਦ ਨਹੀਂ ਕੀਤੀ ਜਾਂਦੀ ਤੇ ਇਸ ਸਮੇਂ ਦੌਰਾਨ ਸਪਲਾਈ ਬੰਦ ਰਹਿਣ ਕਾਰਨ ਕਿਸੇ ਵੀ ਕਿਸਮ ਦਾ ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਮਹਿਕਮੇ ਦੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ