ਸੁਨਾਮ ਪਹੁੰਚਣ ਤੋਂ ਪਹਿਲਾਂ ਹੀ ਬੇਰੁਜ਼ਗਾਰ ਪੁਲਿਸ ਨੇ ਘਰਾਂ ’ਚ ਕੀਤੇ ਨਜ਼ਰਬੰਦ

ਮਲੌਦ (ਖੰਨਾ), 31 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਅੱਜ 31 ਜੁਲਾਈ ਨੂੰ ਹੋ ਰਹੇ ਰਾਜ ਪੱਧਰੀ ਸਮਾਗਮ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਲੀਡਰਸ਼ਿਪ ਨੇ ਪਹੁੰਚਣਾ ਹੈ, ਉੱਥੇ ਹੀ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਆਪਣੇ ਕੇਡਰ ਸਮੇਤ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਾ ਸੀ। ਪਰ ਸੁਨਾਮ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਵਿਚ ਪੰਜਾਬ ਪੁਲਿਸ ਨੇ ਬੇਰੁਜ਼ਗਾਰਾਂ ਨੂੰ ਘਰਾਂ ਅੰਦਰ ਹੀ ਨਜ਼ਰਬੰਦ ਕਰਕੇ ਸੁਨਾਮ ਜਾਣ ਤੋਂ ਰੋਕ ਲਿਆ।