JALANDHAR WEATHER

ਪੱਠੇ ਕੁਤਰਦਿਆਂ ਟੋਕੇ ਵਿਚ ਆਇਆ ਅਚਾਨਕ ਕਰੰਟ, 2 ਨੌਜਵਾਨਾਂ ਦੀ ਮੌਤ

ਗੁਰਦਾਸਪੁਰ, 31 ਜੁਲਾਈ, (ਚੱਕਰਾਜਾ)- ਗੁਰਦਾਸਪੁਰ ਦੇ ਪਿੰਡ ਦਬੁੜੀ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਹਵੇਲੀ ਵਿਚ ਪੱਠੇ ਕੁਤਰਦਿਆਂ ਟੋਕੇ ਵਿਚ ਕਰੰਟ ਆਉਣ ਕਾਰਨ ਤਿੰਨ ਨੌਜਵਾਨ ਬੁਰੀ ਤਰ੍ਹਾਂ ਨਾਲ ਕਰੰਟ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ।


ਜਾਣਕਾਰੀ ਅਨੁਸਾਰ ਇਹ ਤਿੰਨੇ ਨੌਜਵਾਨ ਖੇਤੀਬਾੜੀ ਦਾ ਕਾਰੋਬਾਰ ਕਰਦੇ ਸਨ ਅਤੇ ਇਨ੍ਹਾਂ ਵਿਚ ਜਸਵਿੰਦਰ ਸਿੰਘ ਠਾਕੁਰ ਅਤੇ ਅਰਜਨ ਸਿੰਘ ਠਾਕੁਰ ਦੋਨੇ ਭਰਾ ਸਨ, ਜਿਨ੍ਹਾਂ ਵਿਚੋਂ ਜਸਵਿੰਦਰ ਸਿੰਘ ਉਮਰ 30 ਸਾਲ ਅਤੇ ਗਗਨ ਸਿੰਘ (26) ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਅਰਜਨ ਸਿੰਘ ਠਾਕੁਰ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਦਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ