ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਲੋਕ ਸਭਾ ਸ਼ਾਮ 4 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 31 ਜੁਲਾਈ-ਬਿਹਾਰ ਵਿਚ ਚੋਣ ਸੂਚੀ ਸੋਧ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਵੀਰਵਾਰ ਨੂੰ ਲੋਕ ਸਭਾ ਦੀ ਕਾਰਵਾਈ ਦੂਜੀ ਵਾਰ ਮੁਲਤਵੀ ਕਰ ਦਿੱਤੀ ਗਈ।ਸਦਨ ਦੀ ਪ੍ਰਧਾਨਗੀ ਕਰ ਰਹੇ ਅਵਧੇਸ਼ ਪ੍ਰਸਾਦ ਨੇ ਮੈਂਬਰਾਂ ਨੂੰ ਆਪਣੀਆਂ ਸੀਟਾਂ 'ਤੇ ਬੈਠਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀਆਂ ਬੇਨਤੀਆਂ ਦੀ ਸੁਣਵਾਈ ਨਾ ਹੋਣ ਕਾਰਨ ਕਾਰਵਾਈ ਮੁਲਤਵੀ ਕਰ ਦਿੱਤੀ ਗਈ।
ਇਸ ਤੋਂ ਪਹਿਲਾਂ, ਸਪੀਕਰ ਓਮ ਬਿਰਲਾ ਨੇ ਪ੍ਰਦਰਸ਼ਨਕਾਰੀ ਮੈਂਬਰਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਆਪਣੀਆਂ ਸੀਟਾਂ 'ਤੇ ਵਾਪਸ ਜਾਣ ਦੀ ਅਪੀਲ ਕੀਤੀ ਸੀ। ਦੱਸ ਦਈਏ ਕਿ ਜਿਵੇਂ ਹੀ ਸਦਨ ਦੁਪਹਿਰ 2 ਵਜੇ ਦੁਬਾਰਾ ਸ਼ੁਰੂ ਹੋਇਆ, ਚੇਅਰਮੈਨ ਨੂੰ ਕਾਰਵਾਈ ਸ਼ਾਮ 4 ਵਜੇ ਤੱਕ ਮੁਲਤਵੀ ਕਰਨੀ ਪਈ ਕਿਉਂਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣਾ ਸ਼ੋਰ-ਸ਼ਰਾਬਾ ਜਾਰੀ ਰੱਖਿਆ। ਕੁਝ ਵਿਰੋਧੀ ਧਿਰ ਦੇ ਮੈਂਬਰ ਸਦਨ ਦੇ ਵੈੱਲ ਵਿਚ ਸਨ ਅਤੇ ਕੁਝ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰਦੇ ਹੋਏ ਨਾਅਰੇਬਾਜ਼ੀ ਕਰ ਰਹੇ ਸਨ।