JALANDHAR WEATHER

ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿਵਲ ਹਸਪਤਾਲ ਜਲੰਧਰ ਪੁੱਜੇ

ਜਲੰਧਰ, 31 ਜੁਲਾਈ-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਚਾਨਕ ਸਿਵਲ ਹਸਪਤਾਲ ਜਲੰਧਰ ਨਿਰੀਖਣ ਲਈ ਪਹੁੰਚੇ। ਉਨ੍ਹਾਂ ਪਹਿਲਾਂ ਸਿਵਲ ਹਸਪਤਾਲ ਦੇ ਟਰਾਮਾ ਸੈਂਟਰ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਦੀ ਹਾਲਤ ਬਾਰੇ ਪੁੱਛਿਆ। ਉਨ੍ਹਾਂ ਲੋਕਾਂ ਨਾਲ ਹਸਪਤਾਲ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਉਹ ਖੁਦ ਪੰਜਾਬ ਦੇ ਸਾਰੇ ਸਿਵਲ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ।

ਜਲੰਧਰ ਸਿਵਲ ਹਸਪਤਾਲ ਵਿਚ ਆਕਸੀਜਨ ਪਲਾਂਟ ਬੰਦ ਹੋਣ ਕਾਰਨ ਆਈ.ਸੀ.ਯੂ. ਵਿਚ ਦਾਖਲ 3 ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿਚ ਸਿਹਤ ਵਿਭਾਗ ਨੇ ਕੱਲ੍ਹ 3 ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਇਸ ਘਟਨਾ ਵਿਚ ਲਾਪਰਵਾਹੀ ਲਈ ਇਕ ਡਾਕਟਰ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਦਰਅਸਲ, ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਗਠਿਤ 3 ਮੈਂਬਰੀ ਕਮੇਟੀ ਦੀ ਮੁੱਢਲੀ ਰਿਪੋਰਟ ਮਿਲਣ ਤੋਂ ਬਾਅਦ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਕਾਰਵਾਈ ਕੀਤੀ।

ਇਸ ਕਾਰਵਾਈ ਤੋਂ ਬਾਅਦ, ਸਿਹਤ ਮੰਤਰੀ ਬਲਬੀਰ ਸਿੰਘ ਅੱਜ ਫਿਰ ਸਿਵਲ ਹਸਪਤਾਲ ਪਹੁੰਚੇ। ਜਿਥੇ ਉਨ੍ਹਾਂ ਨੇ ਹਸਪਤਾਲ ਵਿਚ ਮੌਜੂਦ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਮਰੀਜ਼ਾਂ ਦਾ ਹਾਲ-ਚਾਲ ਜਾਣਨ ਤੋਂ ਬਾਅਦ, ਸਿਹਤ ਮੰਤਰੀ ਨੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ। ਟਰੌਮਾ ਵਾਰਡ, ਜਨਰੇਟਰ ਰੂਮ ਅਤੇ ਤਿੰਨੋਂ ਆਕਸੀਜਨ ਪਲਾਂਟਾਂ ਦੀ ਜਾਂਚ ਕੀਤੀ ਗਈ। ਇਸ ਘਟਨਾ ਵਿਚ ਜਿਨ੍ਹਾਂ ਡਾਕਟਰਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿਚ ਡਾ. ਰਾਜਕੁਮਾਰ ਐਮ.ਐਸ., ਡਾ. ਸੁਰਜੀਤ ਸਿੰਘ ਐਸ.ਐਮ.ਓ., ਡਾ. ਸੋਨਾਕਸ਼ੀ ਕੰਸਲਟੇਡ ਅਨੱਸਥੀਸੀਆ ਸ਼ਾਮਿਲ ਹਨ। ਡਾ. ਸ਼ਵਿੰਦਰ ਸਿੰਘ ਜੋ ਕਿ ਹਾਊਸ ਸਰਜਨ ਸਨ ਅਤੇ ਉਥੇ ਡਿਊਟੀ 'ਤੇ ਸਨ, ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ