JALANDHAR WEATHER

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਸਕੂਲੀ ਸਿਲੇਬਸ ਦੀ ਸ਼ੁਰੂਆਤ

ਮੰਡੀ ਅਰਨੀਵਾਲਾ/ਫ਼ਾਜ਼ਿਲਕਾ, 1 ਅਗਸਤ (ਪ੍ਰਦੀਪ ਕੁਮਾਰ)-ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਕ ਨਵੀਂ ਪਹਿਲ ਕਰਦਿਆਂ ਸਕੂਲੀ ਸਿਲੇਬਸ ਵਿਚ ਨਸ਼ਿਆਂ ਦੇ ਵਿਸ਼ੇ ਨੂੰ ਸ਼ਾਮਿਲ ਕੀਤਾ ਗਿਆ, ਜਿਸ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਕੀਤੀ ਗਈ।

ਮੰਡੀ ਅਰਨੀਵਾਲਾ ਵਿਚ ਸਕੂਲ ਆਫ ਐਮੀਨੇਂਸ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਇਸ ਦੀ ਸ਼ੁਰੂਆਤ ਕੀਤੀ ਗਈ ਅਤੇ ਹਾਜ਼ਰ ਬੱਚਿਆਂ ਅਤੇ ਲੋਕਾਂ ਨੂੰ ਨਸ਼ੇ ਖ਼ਿਲਾਫ਼ ਸਹੁ ਚੁਕਾਈ ਗਈ। ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ, ਬੱਲੂਆਣਾ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਰ ਅਤੇ ਅਬੋਹਰ ਤੋਂ ਹਲਕਾ ਇੰਚਾਰਜ ਅਰੁਨ ਨਾਰੰਗ ਹਾਜ਼ਰ ਰਹੇ। ਦੱਸਿਆ ਜਾ ਰਿਹਾ ਹੈ ਕਿ ਇਸ ਸਿਲੇਬਸ ਤਹਿਤ ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਨਾ ਫ਼ਸੇ। 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇਸ ਸੰਬੰਧੀ ਪੜ੍ਹਾਈ ਕਰਵਾਈ ਜਾਵੇਗੀ ਅਤੇ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕਿਹਾ ਜਾਵੇਗਾ।

ਇਸ ਸਮਾਗਮ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ 'ਆਪ' ਆਗੂਆ ਨੇ ਕਾਂਗਰਸ, ਬੀਜੇਪੀ, ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ