ਸ਼ਿਬੂ ਸੋਰੇਨ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ਼ਿਬੂ ਸੋਰੇਨ ਜੀ ਇਕ ਜ਼ਮੀਨੀ ਪੱਧਰ ਦੇ ਨੇਤਾ ਸਨ, ਜੋ ਲੋਕਾਂ ਪ੍ਰਤੀ ਅਟੁੱਟ ਸਮਰਪਣ ਨਾਲ ਜਨਤਕ ਜੀਵਨ ਦੇ ਪੱਧਰਾਂ ’ਤੇ ਉੱਭਰੇ। ਉਹ ਖਾਸ ਤੌਰ ’ਤੇ ਆਦਿਵਾਸੀ ਭਾਈਚਾਰਿਆਂ, ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਭਾਵੁਕ ਸਨ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਉਨ੍ਹਾਂ ਕਿਹਾ ਕਿ ਮੈਂ ਝਾਰਖੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਜੀ ਨਾਲ ਗੱਲ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ ਹੈ।