JALANDHAR WEATHER

ਪ੍ਰਦਰਸ਼ਨ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਉਸ ਸਮੇਂ ਤਬੀਅਤ ਵਿਗੜ ਗਈ, ਜਦੋਂ ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿਚ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ ਹੈ, ਜੋ ਬਿਲਕੁਲ ਠੀਕ ਆਈ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਕਰੀਬੀ ਹਲਕਾ ਰਾਮਪੁਰਾ ਦੇ ਇੰਚਾਰਜ ਹਰਿੰਦਰ ਹਿੰਦਾ ਮਹਿਰਾਜ ਨੇ ਦੱਸਿਆ ਕਿ ਗਰਮੀ ਹੋਣ ਕਰਕੇ ਸਿਕੰਦਰ ਸਿੰਘ ਮਲੂਕਾ ਨੂੰ ਥੋੜ੍ਹੀ ਘਬਰਾਹਟ ਮਹਿਸੂਸ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ ਪਰ ਉਹ ਬਿਲਕੁਲ ਠੀਕ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ