JALANDHAR WEATHER

ਭਲਕੇ ਜੱਦੀ ਪਿੰਡ ’ਚ ਹੋਵੇਗਾ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ, ਸ਼ਰਧਾਂਜਲੀ ਦੇਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ

ਰਾਂਚੀ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖ਼ੰਡ ਮੁਕਤੀ ਮੋਰਚਾ (ਜੇਐਮਐਮ) ਦੇ ਸੰਸਥਾਪਕ ਸ਼ਿਬੂ ਸੋਰੇਨ ਦੀ ਦੇਹ ਅੱਜ ਸ਼ਾਮ 6 ਵਜੇ ਝਾਰਖੰਡ ਲਿਆਂਦੀ ਜਾਵੇਗੀ। ਸਰਕਾਰੀ ਸੂਤਰਾਂ ਅਨੁਸਾਰ, ਉਨ੍ਹਾਂ ਦੀ ਦੇਹ ਨੂੰ ਪਹਿਲਾਂ ਰਾਂਚੀ ਦੇ ਮੋਰਹਾਬਾਦੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਲਿਆਂਦਾ ਜਾਵੇਗਾ। ਮੰਗਲਵਾਰ ਸਵੇਰੇ, ਜੇ.ਐਮ.ਐਮ. ਪਾਰਟੀ ਦਫ਼ਤਰ ਵਿਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਇਸ ਤੋਂ ਬਾਅਦ, ਦੇਹ ਨੂੰ ਝਾਰਖੰਡ ਵਿਧਾਨ ਸਭਾ ਲਿਜਾਇਆ ਜਾਵੇਗਾ, ਜਿੱਥੇ ਜਨ ਪ੍ਰਤੀਨਿਧੀ ਅਤੇ ਅਧਿਕਾਰੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਅੰਤਿਮ ਸੰਸਕਾਰ ਰਾਮਗੜ੍ਹ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਨੇਮਰਾ ਵਿਚ ਕੀਤੇ ਜਾਣਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ ਤਿੰਨ ਵਜੇ ਦੇ ਕਰੀਬ ਕੀਤਾ ਜਾਵੇਗਾ। ਸ਼ਿਬੂ ਸੋਰੇਨ ਦੀ ਮੌਤ ਦੀ ਖ਼ਬਰ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ ਅਤੇ ਮਰਹੂਮ ਸੰਸਦ ਮੈਂਬਰ ਨੂੰ ਸ਼ਰਧਾਂਜਲੀ ਵੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ