JALANDHAR WEATHER

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਅੰਦਰ 150 ਸਮਾਗਮ ਕਰਾਵੇਗੀ ਸੂਬਾ ਸਰਕਾਰ- ਤਰੁਣਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈ.ਟੀ.ਓ.

ਪਟਿਆਲਾ, 4 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ 150 ਸੂਬਾ ਪੱਧਰੀ ਸਮਾਗਮ ਕਰਵਾਏ ਜਾਣਗੇ । 19 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਦੀ ਲੜੀ ਦਾ ਜ਼ਿਕਰ ਅੱਜ ਪਟਿਆਲਾ ਵਿਖੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਅਤੇ ਹਰਭਜਨ ਸਿੰਘ ਈ.ਟੀ.ਓ. ਵਲੋਂ ਸਾਂਝੇ ਤੌਰ ’ਤੇ ਕੀਤੀ ਪ੍ਰੈਸ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਗਮਾਂ ਦੀ ਸਫ਼ਲਤਾ ਲਈ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਬਾਬਾ ਬਕਾਲਾ ਅਤੇ ਅੱਜ ਪਟਿਆਲਾ ਵਿਖੇ ਬੈਠਕਾਂ ਕਰ ਲਈਆਂ ਗਈਆਂ ਹਨ।

ਨਵੰਬਰ ਮਹੀਨੇ ਦੇ ਵਿਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਚਾਰ ਨਗਰ ਕੀਰਤਨ ਸਜਾਏ ਜਾਣਗੇ, ਜਿਨ੍ਹਾਂ ਵਿਚੋਂ ਇਕ ਨਗਰ ਕੀਰਤਨ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਉਚੇਚੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨ ਪਹੁੰਚਣਗੇ। ਇਸ ਤੋਂ ਇਲਾਵਾ ਮਾਲਵਾ ,ਮਾਝਾ, ਦੁਆਬਾ ਤੋਂ ਵੀ ਨਗਰ ਕੀਰਤਨ ਸਜਾਏ ਜਾਣਗੇ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ। ਐਲਾਨ ਤੋਂ ਪਹਿਲਾਂ ਪਟਿਆਲਾ ਨਾਲ ਸੰਬੰਧਿਤ ਕੌਂਸਲਰ ,ਦੁਕਾਨਦਾਰ ਅਤੇ ਧਾਰਮਿਕ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ