ਐਡਵੋਕੇਟ ਰਾਜਵਿੰਦਰ ਲੱਕੀ ਦੂਜੀ ਵਾਰ ਬਣੇ ਭਾਜਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ

ਬਲਾਚੌਰ, 24 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਭਾਜਪਾ ਦੇ ਸਰਗਰਮ ਆਗੂ ਤੇ ਸਰਕਾਰ ਦੀਆਂ ਨੀਤੀਆਂ ਖਿਲਾਫ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੂਸਰੀ ਵਾਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਏ ਗਏ ਹਨ। ਅੱਜ ਦੀ ਚੋਣ ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਆਬਜ਼ਰਵਰ ਰਵੀਕਰਨ ਸਿੰਘ ਕਾਹਲੋਂ ਅਤੇ ਸੁਖਵਿੰਦਰ ਸਿੰਘ ਗੋਲਡੀ ਚੋਣਕਾਰ ਅਫਸਰ ਉਚੇਚੇ ਤੌਰ ਉਤੇ ਹਾਜ਼ਰ ਸਨ।