ਭੇਤਭਰੀ ਹਾਲਤ 'ਚ ਵਿਅਕਤੀ ਦੀ ਬਾਥਰੂਮ ਵਿਚੋਂ ਲਾਸ਼ ਬਰਾਮਦ
ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)-ਨਵੀਂ ਸਬਜ਼ੀ ਮੰਡੀ ਨੇੜੇ ਇਕ ਢਾਬੇ 'ਤੇ ਕੰਮ ਕਰਦੇ ਵਿਅਕਤੀ ਦੀ ਭੇਤਭਰੀ ਹਾਲਤ ਵਿਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਬਾਥੂਰਮ ਵਿਚ ਡਿੱਗੀ ਪਈ ਸੀ, ਜਿਸ ਨੂੰ ਉਨ੍ਹਾਂ ਨੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਮਦਨ ਪੁੱਤਰ ਰਾਮ ਵਾਸੀ ਨਵੀਂ ਦਾਣਾ ਮੰਡੀ ਕਪੂਰਥਲਾ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪਰਿਵਾਕਰ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।