ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਚਲਾਇਆ ਅਭਿਆਨ

ਛੇਹਰਟਾ, (ਅੰਮ੍ਰਿਤਸਰ), 5 ਅਗਸਤ (ਪੱਤਰ ਪ੍ਰੇਰਕ)- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ, ਅੰਮ੍ਰਿਤਸਰ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੁਲਿਸ ਜਵਾਨਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਵਲੋਂ ਜੇਲ੍ਹ ਦੀਆਂ ਬੈਰਕਾਂ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਹੁਤ ਹੀ ਬਾਰੀਕੀ ਨਾਲ ਤਲਾਸ਼ੀ ਲਈ ਗਈ।