ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦਾ ਦਿਹਾਂਤ


ਨਵੀਂ ਦਿੱਲੀ, 5 ਅਗਸਤ- ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦਿੱਲੀ ਵਿਚ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਦਿੱਲੀ ਦੇ ਇਕ ਹਸਪਤਾਲ ਵਿਚ ਦੁਪਹਿਰ 1:57 ਵਜੇ ਆਖਰੀ ਸਾਹ ਲਿਆ।
ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। 11 ਮਈ ਨੂੰ, ਉਨ੍ਹਾਂ ਦੀ ਹਾਲਤ ਵਿਗੜਨ ’ਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਸੱਤਿਆਪਾਲ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਅੱਜ ਦੇ ਦਿਨ, 5 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਗਈ ਸੀ। ਉਨ੍ਹਾਂ ਗੋਆ ਤੇ ਮੇਘਾਲਿਆ ਦੇ ਰਾਜਪਾਲ ਵਜੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ।