JALANDHAR WEATHER

ਜੰਡਿਆਲਾ ਗੁਰੂ ਪੁਲਿਸ ਨੇ ਪਿਸਟਲ ਅਤੇ ਚੂਰਾ ਪੋਸਤ ਸਮੇਤ ਕੀਤੇ 2 ਕਾਬੂ

ਜੰਡਿਆਲਾ ਗੁਰੂ, (ਅੰਮ੍ਰਿਤਸਰ), 5 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਨੇ ਗੋਲੀ ਕਾਂਡ ਵਿਚ ਲੋੜੀਂਦੇ ਇਕ ਵਿਅਕਤੀ ਨੂੰ ਪਿਸਤੌਲ ਸਮੇਤ ਅਤੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੋਜਨਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਫ਼ੀ ਸਫ਼ਲਤਾ ਮਿਲ ਰਹੀ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਤੇ ਇਸੇ ਤਹਿਤ ਹੀ ਪੁਲਿਸ ਚੌਂਕੀ ਜੰਡਿਆਲਾ ਗੁਰੂ ਦੇ ਇੰਚਾਰਜ ਨਰੇਸ਼ ਕੁਮਾਰ ਨੂੰ ਸੂਚਨਾ ਮਿਲਣ ’ਤੇ ਉਨ੍ਹਾਂ ਨੇ ਪ੍ਰਾਈਵੇਟ ਬੱਸ ਦੀ ਚੈਕਿੰਗ ਕੀਤੀ ਤਾਂ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ, ਜਿਸ ਦੀ ਪਹਿਚਾਣ ਗੁਰਭੇਜ ਸਿੰਘ ਪਿੰਡ ਝਾਮਕਾ ਵਜੋਂ ਹੋਈ ਹੈ।


ਉਨ੍ਹਾਂ ਦੱਸਿਆ ਕਿ ਛੇ ਮਹੀਨੇ ਪਹਿਲਾਂ ਜੰਡਿਆਲਾ ਗੁਰੂ ਵਿਚ ਆਕਾਸ਼ਦੀਪ ਸਿੰਘ ਨਾਂਅ ਦੇ ਵਿਅਕਤੀ ਦੇ ਛੇ ਬੰਦਿਆਂ ਨੇ ਗੋਲੀਆਂ ਮਾਰੀਆਂ ਸੀ ਅਤੇ ਉਸ ਵਿਚ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ ਅਤੇ ਪੰਜ ਭਗੌੜੇ ਦੋਸ਼ੀਆਂ ’ਚੋਂ ਇਕ ਦੋਸ਼ੀ ਕਰਨ ਉਰਫ਼ ਗਾਂਧੀ ਨੂੰ ਇਕ ਪਿਸਟਲ 32 ਬੋਰ, ਦੋ ਜ਼ਿੰਦਾ ਰੌਂਦ ਸਮੇਤ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ