ਉੱਤਰਕਾਸ਼ੀ 'ਚ ਵਾਪਰੇ ਦੁਖਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਵੇਦਨਾ ਪ੍ਰਗਟ

ਨਵੀਂ ਦਿੱਲੀ, 5 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਕਾਸ਼ੀ ਦੇ ਧਾਰਲੀ ਵਿਚ ਵਾਪਰੀ ਦੁਖਾਂਤ ਘਟਨਾ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਮੈਂ ਸਾਰੇ ਪੀੜਤਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ। ਰਾਜ ਸਰਕਾਰ ਦੀ ਨਿਗਰਾਨੀ ਹੇਠ, ਰਾਹਤ ਅਤੇ ਬਚਾਅ ਟੀਮਾਂ ਹਰ ਸੰਭਵ ਕੋਸ਼ਿਸ਼ ਵਿਚ ਲੱਗੀਆਂ ਹੋਈਆਂ ਹਨ। ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।