JALANDHAR WEATHER

ਵਿਦਿਆਰਥਣ ਆਸ਼ੀਮਾ ਕੁਮਾਰੀ ਨੇ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਕੀਤਾ ਹਾਸਿਲ

ਪਠਾਨਕੋਟ, 5 ਅਗਸਤ (ਸੰਧੂ)-ਆਰੀਆ ਮਹਿਲਾ ਕਾਲਜ ਵਿਚ ਪੜ੍ਹ ਰਹੀ ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਦੇ ਛੇਵੇਂ ਸਮੈਸਟਰ ਦੀ ਵਿਦਿਆਰਥਣ ਆਸ਼ੀਮਾ ਕੁਮਾਰੀ ਨੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਇਸ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪ੍ਰਿੰਸੀਪਲ ਡਾ. ਗੁਰਮੀਤ ਕੌਰ ਨੇ ਕਿਹਾ ਕਿ ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਛੇਵੇਂ ਸਮੈਸਟਰ ਦੀ ਆਸ਼ੀਮਾ ਕੁਮਾਰੀ ਨੇ ਨਾ ਸਿਰਫ਼ 90.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਅਤੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਉਹ ਯੂਨੀਵਰਸਿਟੀ ਤੋਂ ਸੋਨੇ ਦਾ ਤਗਮਾ ਪ੍ਰਾਪਤ ਕਰਨ ਵਿਚ ਵੀ ਸਫਲ ਰਹੀ।

ਇਸ ਤੋਂ ਇਲਾਵਾ ਵਿਦਿਆਰਥਣ ਸਮ੍ਰਿਤੀ ਨੇ 86.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 11ਵਾਂ ਅਤੇ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਨਿਸ਼ਾ ਨੇ 86.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ 14ਵਾਂ ਅਤੇ ਜ਼ਿਲ੍ਹੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਗੁਰਮੀਤ ਕੌਰ ਨੇ ਕਿਹਾ ਕਿ ਹੋਰ ਵਿਦਿਆਰਥਣਾਂ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣਗੀਆਂ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨਗੀਆਂ। ਇਸ ਮੌਕੇ ਉਨ੍ਹਾਂ ਵਿਭਾਗ ਦੀ ਮੁਖੀ ਪ੍ਰੋ. ਕਾਮਿਨੀ ਕਾਲੀਆ, ਪ੍ਰੋ. ਰੋਜ਼ੀ ਢਿੱਲੋਂ, ਪ੍ਰੋ. ਰਿਤੂ ਹਾਂਡਾ, ਪ੍ਰੋ. ਮੁਸਕਾਨ, ਪ੍ਰੋ. ਸਪਨਾ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੂੰ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ