JALANDHAR WEATHER

ਐਸ.ਵਾਈ.ਐਲ. ਮੁੱਦੇ 'ਤੇ ਮੀਟਿੰਗ ਖਤਮ ਹੋਣ 'ਤੇ ਸੀ.ਐਮ. ਮਾਨ ਨੇ ਸਾਂਝੀ ਕੀਤੀ ਜਾਣਕਾਰੀ

ਨਵੀਂ ਦਿੱਲੀ, 5 ਅਗਸਤ-ਐਸ.ਵਾਈ.ਐਲ. ਮੁੱਦੇ 'ਤੇ ਮੀਟਿੰਗ ਉਪਰੰਤ ਸੀ.ਐਮ. ਮਾਨ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਦਿੱਲੀ ਵਿਖੇ ਐਸ.ਵਾਈ.ਐਲ. 'ਤੇ ਮੀਟਿੰਗ ਹੋਈ ਹੈ। ਇਸ ਦੌਰਾਨ ਸੀ.ਐਮ. ਮਾਨ ਤੇ ਹਰਿਆਣਾ ਦੇ ਸੀ.ਐਮ. ਨਾਇਬ ਸਿੰਘ ਮੌਜੂਦ ਸਨ। ਪੰਜਾਬ ਅਤੇ ਹਰਿਆਣਾ ਵਿਚਕਾਰ ਦਹਾਕਿਆਂ ਪੁਰਾਣੇ ਸਤਲੁਜ-ਯਮੁਨਾ ਲਿੰਕ ਵਿਵਾਦ 'ਤੇ ਅੱਜ ਨਵੀਂ ਦਿੱਲੀ ਵਿਚ ਇਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਹੋਰ ਦਰਿਆਵਾਂ ਤੋਂ ਪਾਣੀ ਮਿਲਦਾ ਹੈ ਤਾਂ ਉਹ ਹੋਰ ਪਾਣੀ ਦੇਣ 'ਤੇ ਵਿਚਾਰ ਕਰ ਸਕਦਾ ਹੈ।

ਸੀ.ਐਮ. ਮਾਨ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਟੇਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਨੂੰ ਚੰਗੇ ਮਾਹੌਲ ਵਿਚ ਹੋਈ ਦੱਸਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੁੱਦਾ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਮਾਮਲਾ ਸੁਪਰੀਮ ਕੋਰਟ ਵਿਚ ਵੀ ਹੈ। ਅੱਜ ਵਿਚਾਰ-ਵਟਾਂਦਰਾ ਚੰਗੇ ਮਾਹੌਲ ਵਿਚ ਹੋਇਆ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ ਤਾਂ ਮੀਟਿੰਗਾਂ ਹੋਣੀਆਂ ਚਾਹੀਦੀਆਂ ਹਨ। ਕੁਝ ਸਾਕਾਰਾਤਮਕ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚਕਾਰ ਕੋਈ ਲੜਾਈ ਨਹੀਂ ਹੈ ਪਰ ਇਸਦਾ ਰਾਜਨੀਤੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀਆਂ ਅਤੇ ਜਲ ਸ਼ਕਤੀ ਮੰਤਰੀ ਦੋਵਾਂ ਨੇ ਮੀਟਿੰਗ ਕੀਤੀ ਅਤੇ ਸਾਕਾਰਾਤਮਕ ਫੈਸਲੇ ਸਾਹਮਣੇ ਆਏ ਹਨ। ਅੱਗੇ ਵਧਣ ਦਾ ਰਸਤਾ ਬਣਾਇਆ ਜਾ ਸਕਦਾ ਹੈ, ਜਿਸ ਲਈ 13 ਤਰੀਕ ਤੋਂ ਪਹਿਲਾਂ ਇਕ ਮੀਟਿੰਗ ਕੀਤੀ ਜਾਵੇਗੀ। ਮੈਂ ਪੰਜਾਬ ਦਾ ਦ੍ਰਿਸ਼ਟੀਕੋਣ ਪੇਸ਼ ਕਰਨ ਵਿਚ ਸਫਲ ਰਿਹਾ ਅਤੇ ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਇਸ 'ਤੇ ਵਿਚਾਰ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ