ਬੱਦਲ ਫਟਣ ਦੀ ਘਟਨਾ ਦੇ ਮੱਦੇਨਜ਼ਰ ਉੱਤਰਕਾਸ਼ੀ 'ਚ 3 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਤਾਇਨਾਤ

ਉਤਰਾਖੰਡ, 5 ਅਗਸਤ-ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ਦੇ ਮੱਦੇਨਜ਼ਰ, ਉੱਤਰਾਖੰਡ ਸਰਕਾਰ ਨੇ ਅਗਲੇ ਹੁਕਮਾਂ ਤੱਕ ਉੱਤਰਕਾਸ਼ੀ ਜ਼ਿਲ੍ਹੇ ਵਿਚ ਤਿੰਨ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਹੈ ਤਾਂ ਜੋ ਆਫ਼ਤ ਪ੍ਰਭਾਵਿਤ ਖੇਤਰ ਵਿਚ ਰਾਹਤ ਅਤੇ ਬਚਾਅ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾ ਸਕੇ।
ਦੱਸ ਦਈਏ ਕਿ ਉੱਤਰਾਖੰਡ ਸਰਕਾਰ ਨੇ ਅਗਲੇ ਹੁਕਮਾਂ ਤੱਕ ਉੱਤਰਕਾਸ਼ੀ ਜ਼ਿਲ੍ਹੇ ਵਿਚ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਉੱਤਰਾਖੰਡ ਸਰਕਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।