ਬਾਰਿਸ਼ ਦੀ ਚਿਤਾਵਨੀ ਦੇ ਮੱਦੇਨਜ਼ਰ ਇਨ੍ਹਾਂ ਇਲਾਕਿਆਂ 'ਚ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਲਈ ਛੁੱਟੀ ਘੋਸ਼ਿਤ - ਡੀ.ਆਈ.ਪੀ.ਆਰ. ਉੱਤਰਾਖੰਡ



ਨਵੀਂ ਦਿੱਲੀ, 5 ਅਗਸਤ-ਉੱਤਰਾਖੰਡ ਵਿਚ ਮੌਸਮ ਵਿਭਾਗ ਦੀ ਬਾਰਿਸ਼ ਦੀ ਚਿਤਾਵਨੀ ਦੇ ਮੱਦੇਨਜ਼ਰ ਰਾਜ ਦੇ ਚੰਪਾਵਤ, ਪੌੜੀ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਤਰਾਖੰਡ ਡੀ.ਆਈ.ਪੀ.ਆਰ. ਨੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਉੱਤਰਕਾਸ਼ੀ ਵਿਚ ਬੱਦਲ ਫਟਣ ਦੀ ਘਟਨਾ ਦੇ ਮੱਦੇਨਜ਼ਰ, ਉੱਤਰਾਖੰਡ ਸਰਕਾਰ ਨੇ ਅਗਲੇ ਹੁਕਮਾਂ ਤੱਕ ਉੱਤਰਕਾਸ਼ੀ ਜ਼ਿਲ੍ਹੇ ਵਿਚ ਤਿੰਨ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਹੈ ਤਾਂ ਜੋ ਆਫ਼ਤ ਪ੍ਰਭਾਵਿਤ ਖੇਤਰ ਵਿਚ ਰਾਹਤ ਅਤੇ ਬਚਾਅ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾ ਸਕੇ। ਉੱਤਰਾਖੰਡ ਸਰਕਾਰ ਨੇ ਅਗਲੇ ਹੁਕਮਾਂ ਤੱਕ ਉੱਤਰਕਾਸ਼ੀ ਜ਼ਿਲ੍ਹੇ ਵਿਚ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।