ਲੈਂਡ ਪੂਲਿੰਗ ਨੀਤੀ ਵਿਰੁੱਧ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਥਰਾਜ ਨੇ ਦਿੱਤਾ ਅਸਤੀਫ਼ਾ

ਠੱਠੀ ਭਾਈ, (ਮੋਗਾ), 6 ਅਗਸਤ (ਜਗਰੂਪ ਸਿੰਘ ਮਠਾੜੂ)- ਲੈਂਡ ਪੂਲਿੰਗ ਪਾਲਸੀ ਨੂੰ ਲੈ ਕੇ ਜਿੱਥੇ ਪੰਜਾਬ ਦੇ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉੱਥੇ ਹੁਣ ਆਮ ਆਦਮੀ ਪਾਰਟੀ ਦੇ ਹੀ ਵੱਖ-ਵੱਖ ਆਗੂਆਂ ਵਲੋਂ ਇਸ ਨੀਤੀ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੱਤੇ ਜਾ ਰਹੇ ਹਨ।
ਇਸੇ ਵਿਰੋਧ ਦੇ ਚਲਦਿਆਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਹਿਲ ਥਰਾਜ ਨੇ ਆਪਣੇ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਮੋਗਾ ਜ਼ਿਲ੍ਹਾ ਦੇ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇਵਾਲਾ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ।