ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਣ ਜਾ ਰਹੀ ਹੈ। ਸਵੇਰੇ 9 ਵਜੇ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਵਿਚ ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਪਿਛਲੇ ਦਿਨੀਂ ਸ੍ਰੀਨਗਰ ਵਿਖੇ ਕਰਵਾਏ ਗਏ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਨਾਚ ਗਾਣੇ ਦਾ ਪ੍ਰੋਗਰਾਮ ਪੇਸ਼ ਕੀਤੇ ਜਾਣ ਦੇ ਸੰਬੰਧ ਵਿਚ ਤਲਬ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਮਾਮਲੇ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵੀ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।