ਜੰਮੂ-ਕਸ਼ਮੀਰ: ਊਧਮਪੁਰ ਵਿਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ

ਸ੍ਰੀਨਗਰ, 6 ਅਗਸਤ- ਜੰਮੂ ਸ੍ਰੀਨਗਰ ਰਾਸ਼ਟਰੀ ਰਾਜਮਾਰਗ ’ਤੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰਿਆ, ਜਦੋਂ ਚੇਨਾਨੀ ਤੋਂ ਊਧਮਪੁਰ ਜਾ ਰਹੀ ਇਕ ਮਿੰਨੀ ਬੱਸ ਖੇੜੀ ਖੇਤਰ ਵਿਚ ਇਕ ਮਿਕਸਰ ਵਾਹਨ ਨਾਲ ਟਕਰਾ ਗਈ ਅਤੇ ਸੜਕ ’ਤੇ ਪਲਟ ਗਈ। ਇਸ ਦੌਰਾਨ ਮਿੰਨੀ ਬੱਸ ਵਿਚ ਸਵਾਰ ਕਈ ਯਾਤਰੀ ਜ਼ਖਮੀ ਹੋ ਗਏ ਅਤੇ ਇਕ ਔਰਤ ਦੀ ਮੌਤ ਹੋ ਗਈ।
ਜਿਵੇਂ ਹੀ ਇਹ ਸੜਕ ਹਾਦਸਾ ਹੋਇਆ, ਰਾਸ਼ਟਰੀ ਰਾਜਮਾਰਗ ’ਤੇ ਮੌਜੂਦ ਸੀ.ਆਰ.ਪੀ.ਐਫ਼. ਅਤੇ ਟ੍ਰੈਫਿਕ ਪੁਲਿਸ ਕਰਮਚਾਰੀ ਤੁਰੰਤ ਮਦਦ ਲਈ ਅੱਗੇ ਆਏ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਜੀ.ਐਮ.ਸੀ. ਊਧਮਪੁਰ ਲੈ ਗਏ, ਜਿਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਕਾਰਕਨ ਕੁਝ ਸਮੇਂ ਲਈ ਰਾਸ਼ਟਰੀ ਰਾਜਮਾਰਗ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ, ਪਰ ਬਾਅਦ ਵਿਚ ਇਸ ਨੂੰ ਖੋਲ੍ਹ ਦਿੱਤਾ ਗਿਆ।